Jagjit Singh & Chitra Singh - Main kandyali thor ve paroles de chanson

paroles de chanson Main kandyali thor ve - Jagjit Singh , Chitra Singh




ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ
ਉੱਗੀ ਕਿਤੇ ਕੁਰਾਹੇ,
ਨਾ ਕਿਸੇ ਮਾਲੀ ਸਿੰਜਿਆ ਮੈਨੂੰ
ਨਾ ਕੋਈ ਸਿੰਜਣਾ ਚਾਹੇ
ਮੈਂ ਉਹ ਚੰਦਰੀ ਜਿਸ ਦੀ ਡੋਲੀ
ਲੁੱਟ ਲਈ ਆਪ ਕਹਾਰਾਂ,
ਬੰਨ੍ਹਣ ਦੀ ਥਾਂ ਬਾਬਲ ਜਿਸ ਦੇ
ਆਪ ਕਲੀਰੇ ਲਾਹੇ
ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾ
ਉੱਗੀ ਵਿਚ ਜੋ ਬੇਲੇ,
ਨਾ ਕੋਈ ਮੇਰੀ ਛਾਵੇਂ ਬੈਠੇ
ਨਾ ਪੱਤ ਖਾਵਣ ਲੇਲੇ
ਮੈਂ ਰਾਜੇ ਦੀ ਬਰਦੀ ਅੜਿਆ
ਤੂੰ ਰਾਜੇ ਦਾ ਜਾਇਆ,
ਤੂਹੀਓਂ ਦੱਸ ਵੇ ਮੋਹਰਾਂ ਸਾਹਵੇਂ
ਮੁੱਲ ਕੀ ਖੇਵਣ ਧੇਲੇ?
ਸਿਖਰ ਦੁਪਹਿਰਾਂ ਜੇਠ ਦੀਆਂ ਨੂੰ
ਸਾਉਣ ਕਿਵੇਂ ਮੈਂ ਆਖਾਂ,
ਚੌਹੀਂ ਕੂਟੀਂ ਭਾਵੇਂ ਲੱਗਣ
ਲੱਖ ਤੀਆਂ ਦੇ ਮੇਲੇ
ਤੇਰੀ ਮੇਰੀ ਪ੍ਰੀਤ ਦਾ ਅੜਿਆ
ਉਹੀਓ ਹਾਲ ਸੂ ਹੋਇਆ,
ਜਿਉਂ ਚਕਵੀ ਪਹਿਚਾਣ ਨਾ ਸੱਕੇ
ਚੰਨ ਚੜ੍ਹਿਆ ਦਿਹੁੰ ਵੇਲੇ



Writer(s): BATALVI SHIV KUM, CHITRA SINGH, JAGJIT SINGH


Attention! N'hésitez pas à laisser des commentaires.